ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਵੱਡੀ ਖਬਰ ਆਈ ਹੈ। ਦਰਅਸਲ, NHAI ਨੇ ਪੰਜਾਬ ਵਿੱਚ ਇੱਕ ਵੱਡਾ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ‘ਚ ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਨਾਲ ਜੁੜਿਆ ਵੱਡਾ ਪ੍ਰਾਜੈਕਟ ਰੱਦ ਕਰ ਦਿੱਤਾ ਗਿਆ ਹੈ। ਤਰਨਤਾਰਨ ਵਿੱਚ ਭਾਰਤ ਮਾਲਾ ਨਾਲ ਸਬੰਧਤ ਇੱਕ ਪ੍ਰੋਜੈਕਟ ਚੱਲ ਰਿਹਾ ਹੈ ਅਤੇ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਦਾ ਬਾਈਪਾਸ ਰੱਦ ਕਰ ਦਿੱਤਾ ਗਿਆ ਹੈ।
ਇਹ ਬਾਈਪਾਸ ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾ ਤੋਂ ਤਰਨਤਾਰਨ ਦੇ ਪਿੰਡ ਧੂੰਦਾ ਤੱਕ ਬਣਾਇਆ ਜਾਣਾ ਸੀ। ਇਹ ਬਾਈਪਾਸ ਸੀਗਲ ਕੰਪਨੀ ਵੱਲੋਂ ਬਣਾਇਆ ਜਾਣਾ ਸੀ। ਦੱਸਿਆ ਜਾ ਰਿਹਾ ਹੈ ਕਿ NHAI ਨੇ ਇਸ ਪ੍ਰੋਜੈਕਟ ਨੂੰ ਰੱਦ ਕਰਨ ਦਾ ਕਾਰਨ ਜ਼ਮੀਨ ਐਕੁਆਇਰ ਨਾ ਹੋਣ ਨੂੰ ਦੱਸਿਆ ਹੈ।