ਮੋਗਾ : ਮੋਗਾ ਜ਼ਿਲੇ ਦੇ ਬਾਘਾ ਪੁਰਾਣਾ ਸਬ ਡਵੀਜ਼ਨ ਦੇ ਪਿੰਡ ਸਮਾਲਸਰ ਨੇੜਿਓਂ ਲੰਘਦੀ ਨਹਿਰ ‘ਚ ਨਹਾਉਂਦੇ ਸਮੇਂ ਦੋ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਦੂਜੇ ਨੌਜਵਾਨ ਜੋ ਪਿੰਡ ਕੋਟਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨੌਜਵਾਨਾਂ ਦੀ ਭਾਲ ‘ਚ ਪ੍ਰਸ਼ਾਸਨ ਵੱਲੋਂ ਸਹਿਯੋਗ ਨਹੀਂ ਮਿਲ ਰਿਹਾ ਹੈ। ਗੋਤਾਖੋਰਾਂ ਅਤੇ ਸਥਾਨਕ ਲੋਕਾਂ ਵੱਲੋਂ ਨਹਿਰ ਵਿੱਚ ਨੌਜਵਾਨਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ।