ਪੰਜਾਬੀ

 ਹਲਕਾ ਲੁਧਿਆਣਾ ਦੱਖਣੀ ਦੇ ਵਿਕਾਸ ਕਾਰਜ਼ਾਂ ਲਈ ਸੰਸਦ ਮੈਂਬਰ ਨੂੰ ਸਹਿਯੋਗ ਦੀ ਅਪੀਲ

Published

on

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੂੰ ਹਲਕੇ ਦੇ ਵਿਕਾਸ ‘ਚ ਸਹਿਯੋਗ ਦੀ ਅਪੀਲ ਕੀਤੀ ਹੈ। ਬੀਬੀ ਛੀਨਾ ਨੇ ਸੰਸਦ ਮੈਂਬਰ ਨੂੰ ਗਿਆਸਪੁਰਾ ਰੇਲਵੇ ਕਰਾਸਿੰਗ ‘ਤੇ ਅੰਡਰਪਾਸ ਬਣਾਉਣ ਦਾ ਮਾਮਲਾ ਰੇਲਵੇ ਮੰਤਰੀ ਕੋਲ ਉਠਾਉਣ ਦੀ ਬੇਨਤੀ ਕੀਤੀ ਹੈ।

ਰਾਜ ਸਭਾ ਸੰਸਦ ਮੈਂਬਰ ਸ੍ਰੀ ਸੰਜੀਵ ਅਰੋੜਾ ਵਲੋਂ ਵਿਧਾਇਕ ਛੀਨਾ ਨੂੰ ਇਸ ਬਾਬਤ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ। ਦੂਸਰਾ ਮਾਮਲਾ ਵਿਧਾਇਕ ਵਲੋਂ ਸੜ੍ਹਕ ਦੇ ਮੁਰੰਮਤ ਕਾਰਜ਼ਾਂ ਲਈ ਐਮ.ਪੀ. ਲੈਂਡ ਫੰਡ ਵਿੱਚੋਂ 20 ਲੱਖ ਦੀ ਮੰਗ ਕੀਤੀ ਗਈ। ਬੀਬੀ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

Facebook Comments

Trending

Copyright © 2020 Ludhiana Live Media - All Rights Reserved.