Connect with us

ਅਪਰਾਧ

ਖੰਨਾ ‘ਚ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

Published

on

An arrest along with drug paraphernalia in Khanna

ਖੰਨਾ : ਪੁਲਿਸ ਵੱਲੋਂ 12780 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਵਾਸੀ ਘੜਾਮ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਥਾਣਾ ਸਿਟੀ 2 ਦੇ ਥਾਣੇਦਾਰ ਬਰਜਿੰਦਰ ਸਿੰਘ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਸਮੇਤ ਪਿ੍ਰਸਟਾਇਨ ਮਾਲ ਜੀਟੀ ਰੋਡ ਖੰਨਾ ਵਿਖੇ ਮੌਜੂਦ ਸੀ ਤਾਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 12780 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending