ਅਪਰਾਧ

90 ਲੱਖ ਰੁਪਏ ਦੀ ਹੈਰੋਇਨ ਸਮੇਤ ਇਕ ਕਾਬੂ

Published

on

ਲੁਧਿਆਣਾ : ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 90 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵਪਾਲ ਉਰਫ ਸਿਲਵਾ ਪੁੱਤਰ ਧਰਮਪਾਲ ਵਾਸੀ ਜਸਵੰਤ ਨਗਰ ਵਜੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੁਰਾਣੀ ਸਬਜ਼ੀ ਮੰਡੀ ਨੇੜੇ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ ‘ਤੇ ਉਸ ਦੇ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਮੋਟਰਸਾਈਕਲ ਭਜਾ ਲਿਆ ਪਿੱਛਾ ਕਰਨ ‘ਤੇ ਪਟੀਸ਼ਨਰ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ 180 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕੀਮਤ 90 ਲੱਖ ਰੁਪਏ ਦੇ ਕਰੀਬ ਹੈ।

Facebook Comments

Trending

Copyright © 2020 Ludhiana Live Media - All Rights Reserved.