ਅਪਰਾਧ
1800 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ
Published
3 years agoon
ਲੁਧਿਆਣਾ : ਸਪੈਸ਼ਲ ਬ੍ਰਾਂਚ ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਸ਼ਰਾਬ ਦੇ ਜ਼ਖੀਰੇ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 1800 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਵਰਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਇੰਸਪੈਕਟਰ ਬੇਅੰਤ ਜੁਨੇਜਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਪਿੰਡ ਡਾਰੀਆ ਪਟਿਆਲਾ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 1800 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਸਵੇਰੇ ਸੂਫੀਆਂ ਬਾਗ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਕਥਿਤ ਦੋਸ਼ੀ ਉਥੇ ਆਪਣੀ ਬਲੈਰੋ ਜੀਪ ਵਿਚ ਜਾ ਰਿਹਾ ਸੀ। ਪੁਲਿਸ ਨੇ ਜਦੋਂ ਜੀਪ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਨੇ ਜੀਪ ਭਜਾ ਲਈ ਪੁਲਿਸ ਵਲੋਂ ਪਿੱਛਾ ਕਰਨ ‘ਤੇ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਸਾਥੀ ਮਹਿੰਦਰ ਸਿੰਘ ਬੱਲੀ ਵਾਸੀ ਸ਼ਿਮਲਾਪੁਰੀ ਮੌਕੇ ਤੋਂ ਫ਼ਰਾਰ ਹੋ ਗਿਆ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ
