ਰਾਜਸਥਾਨ : ਜੈਪੁਰ ਦੇ ਸੀਕਰ ਰੋਡ ਨੰਬਰ 18 ‘ਤੇ ਸਥਿਤ ਆਕਸੀਜਨ ਗੈਸ ਪਲਾਂਟ ‘ਚ ਗੈਸ ਲੀਕ ਹੋਣ ਕਾਰਨ ਇਲਾਕੇ ‘ਚ ਹੜਕੰਪ ਮਚ ਗਿਆ।
ਇਸ ਪਲਾਂਟ ਵਿੱਚ ਟੈਂਕੀਆਂ ਵਿੱਚ ਕਾਰਬਨ ਡਾਈਆਕਸਾਈਡ ਗੈਸ ਭਰਨ ਦਾ ਕੰਮ ਕੀਤਾ ਜਾਂਦਾ ਹੈ। ਗੈਸ ਲੀਕ ਹੋਣ ਤੋਂ ਬਾਅਦ ਪੁਲਿਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸੁਰੱਖਿਆ ਉਪਾਅ ਲਾਗੂ ਕਰਕੇ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਤਰ੍ਹਾਂ ਦੇ ਗੈਸ ਲੀਕ ਹੋਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਤੁਰੰਤ ਸੁਰੱਖਿਆ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਐਤਵਾਰ ਨੂੰ ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਦਹੇਜ ਵਿੱਚ ਸਥਿਤ ਇੱਕ ਕੈਮੀਕਲ ਪਲਾਂਟ ਵਿੱਚ ਗੈਸ ਲੀਕ ਹੋਣ ਦੀ ਘਟਨਾ ਸਾਹਮਣੇ ਆਈ ਹੈ।ਇਸ ਹਾਦਸੇ ਕਾਰਨ ਜ਼ਹਿਰੀਲਾ ਧੂੰਆਂ ਫੈਲ ਗਿਆ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਸ ਘਟਨਾ ਵਿੱਚ ਪਲਾਂਟ ਵਿੱਚ ਕੰਮ ਕਰ ਰਹੇ ਚਾਰ ਮੁਲਾਜ਼ਮਾਂ ਦੀ ਮੌਤ ਹੋ ਗਈ।
ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਚਾਰਾਂ ਮੁਲਾਜ਼ਮਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਭੇਜ ਦਿੱਤਾ ਗਿਆ। ਹਾਲਾਂਕਿ ਜ਼ਹਿਰੀਲੀ ਗੈਸ ਦੇ ਪ੍ਰਭਾਵ ਕਾਰਨ ਮੁਲਾਜ਼ਮਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਇਸ ਹਾਦਸੇ ਤੋਂ ਬਾਅਦ ਕੰਪਨੀ ਨੇ ਸੁਰੱਖਿਆ ਉਪਾਵਾਂ ਦੀ ਸਮੀਖਿਆ ਕਰਨ ਦੀ ਗੱਲ ਵੀ ਕੀਤੀ ਅਤੇ ਜਾਂਚ ਦੇ ਆਦੇਸ਼ ਦਿੱਤੇ।