Connect with us

ਪੰਜਾਬੀ

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਕਰਵਾਇਆ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮ

Published

on

An event dedicated to Punjabi month organized at Ramgarhia Girls College

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਹੀਨਾ ਮਨਾਉਣ ਦੇ ਤਹਿਤ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਪ੍ਰਸਾਰ ਦੇ ਯਤਨਾਂ ਨੂੰ ਮੁੱਖ ਰੱਖਦੇ ਹੋਏ ਪੰਜਾਬੀ ਕਵਿਤਾ ਉਚਾਰਨ ਅਤੇ ਪੰਜਾਬੀ ਲੇਖ ਲਿਖਣ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਰਾਜੇਸ਼ਵਰਪਾਲ ਕੌਰ ਨੇ ਵਿਦਿਆਰਥਣਾਂ ਨੂੰ ਆਪਣੀ ਮਾਤ-ਭਾਸ਼ਾ ਨਾਲ ਜੁੜ ਕੇ ਰਹਿਣ ਦੀ ਪੁਰਜ਼ੋਰ ਅਪੀਲ ਕਰਦੇ ਕਿਹਾ ਕਿ ਇਹੀ ਸਾਡੇ ਮਾਨਵੀ ਗੁਣਾ ਦੇ ਵਿਕਾਸ ਦਾ ਆਧਾਰ ਹੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋ:ਜਸਪਾਲ ਕੌਰ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਨੂੰ ਦਰਸਾਉਂਦੇ ਹੋਏ ਉਹ ਪੱਖ ਜੋ ਇਸ ਨੂੰ ਹੋਰ ਭਾਸ਼ਾਵਾਂ ਤੋਂ ਵੱਖਰੇ ਕਰਕੇ ਇਸ ਦੀਆਂ ਵਿਸ਼ੇਸ਼ਤਾਵਾਂ ਦੱਸਦੇ ਹਨ ਵਿਦਿਆਰਥਣਾਂ ਨਾਲ ਸਾਂਝੇ ਕੀਤੇ।

ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਵੱਧ ਚੜ੍ਹ ਕੇ ਇਸ ਸਮਾਗਮ ਵਿਚ ਹਿੱਸਾ ਲਿਆ, ਮੁਕਾਬਲਿਆਂ ਵਿਚ ਪਹਿਲੇ,ਦੂਜੇ ਤੇ ਤੀਜੇ ਸਥਾਨ ‘ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।

Facebook Comments

Trending