Connect with us

ਪੰਜਾਬ ਨਿਊਜ਼

ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

Published

on

An important decision taken by the Punjab Government for the employees working on contract basis

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮਹਿਕਮਿਆਂ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਸਰਕਾਰ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਇਕ ਸਾਲ ਲਈ ਵਧਾਇਆ ਗਿਆ ਹੈ।

ਇਸ ਸਬੰਧੀ ਜਾਰੀ ਸਰਕਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਠੇਕਾ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਵਿਚ 31 ਮਾਰਚ 2023 ਤਕ ਵਾਧਾ ਕਰ ਦਿੱਤਾ ਗਿਆ ਹੈ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ਵਿਚ ਨਹੀਂ ਆਉਂਦਾ, ਤਦ ਤਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਜਾਰੀ ਰੱਖੀਆਂ ਜਾ ਸਕਣ।

ਇਸ ਨਾਲ ਠੇਕਾ ਮੁਲਾਜ਼ਮਾਂ ਦੀ ਛਾਂਟੀ ’ਤੇ ਉੱਠ ਰਹੇ ਸਵਾਲਾਂ ’ਤੇ ਰੋਕ ਲੱਗ ਗਈ ਹੈ। ਕਈ ਮਹਿਕਮਿਆਂ ਵਿਚ ਅਜੇ ਤਕ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਥਾਂ ’ਤੇ ਨਵੀਂ ਰੈਗੂਲਰ ਭਰਤੀ ਨਹੀਂ ਕੀਤੀ ਗਈ। ਇਸ ਪੱਤਰ ਦੀਆਂ ਕਾਪੀਆਂ ਸਾਰੇ ਸਰਕਾਰੀ ਮਹਿਕਮਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ।

Facebook Comments

Trending