ਪੰਜਾਬੀ

ਜੀਐਚਜੀ ਕਾਲਜ ਵਿਖੇ ਇਨੋਵੇਟਿਵ ਸੋਲਿਊਸ਼ਨਜ਼ ਫਾਰ ਦਾ ਫਿਊਚਰ ਵਿਸ਼ੇ ਤੇ’ ਕਰਵਾਈ ਅੰਤਰਰਾਸ਼ਟਰੀ ਕਾਨਫਰੰਸ

Published

on

ਲੁਧਿਆਣਾ : ਮਨੁੱਖੀ ਵਿਕਾਸ ਦੇ ਇਤਿਹਾਸ ਨੂੰ ਵੇਖਦਿਆਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਮਨੁੱਖੀ ਵਿਕਾਸ ਹੁਣ ਤੱਕ ਸਿਰਫ ਖੋਜਾਂ ਦਾ ਇਤਿਹਾਸ ਹੈ। ਪਹੀਏ ਅਤੇ ਅੱਗ ਵਰਗੀਆਂ ਸ਼ੁਰੂਆਤੀ ਕਾਢਾਂ ਤੋਂ ਲੈ ਕੇ ਸ਼ਾਨਦਾਰ ਕਾਢਾਂ ਤੱਕ, ਮਨੁੱਖੀ ਜੀਵਨ ਵਿੱਚ ਸ਼ਾਨਦਾਰ ਤਬਦੀਲੀ ਆਈ ਹੈ। ਜੇ ਖੋਜ ਨੇ ਅਤੀਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਤਾਂ ਮਨੁੱਖ ਦਾ ਭਵਿੱਖ ਵੀ ਖੋਜ ‘ਤੇ ਨਿਰਭਰ ਕਰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮਹਿਮਾਨ ਲੋਕ ਸਭਾ ਮੈਂਬਰ ਡਾ ਅਮਰ ਸਿੰਘ ਨੇ ਜੀਐਚਜੀ ਵਿਖੇ ਇਨੋਵੇਟਿਵ ਸੋਲਿਊਸ਼ਨਜ਼ ਫਾਰ ਦਾ ਫਿਊਚਰ ਵਿਸ਼ੇ ਤੇ ਅੰਤਰਰਾਸ਼ਟਰੀ ਬਹੁ-ਅਨੁਸ਼ਾਸਨੀ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਮੌਕੇ ਕੀਤਾ।

ਖ਼ਾਲਸਾ ਕਾਲਜ, ਗੁਰੂਸਰ ਸਧਾਰ ਸੰਮੇਲਨ ਦੀ ਸ਼ੁਰੂਆਤ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਗਾਏ ਸ਼ਬਦ ‘ਦੇਹਸ਼ਿਵਾ’ ਨਾਲ ਹੋਈ। ਕਾਨਫਰੰਸ ਵਿੱਚ ਵੱਖ-ਵੱਖ ਸੂਬਿਆਂ ਤੋਂ 100 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ ਅਤੇ 62 ਵਿਦਵਾਨਾਂ ਅਤੇ ਖੋਜਕਾਰਾਂ ਨੇ ਆਪਣੇ ਖੋਜ ਪੱਤਰ ਪੇਸ਼ ਕੀਤੇ।

ਕਾਲਜ ਦੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਦੇ ਨਾਲ-ਨਾਲ ਸਾਰੇ ਵਿਦਵਾਨਾਂ, ਖੋਜਾਰਥੀਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਕਾਨਫਰੰਸ ਨੂੰ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਨਤੀਜੇ ਵਜੋਂ ਪੰਜਾਬ, ਗੋਆ, ਕੇਰਲਾ, ਉੱਤਰ ਪ੍ਰਦੇਸ਼ ਆਦਿ ਦੇ ਵਿਦਵਾਨਾਂ ਨੇ ਇਸ ਕਾਨਫਰੰਸ ਦੇ ਵੱਖ-ਵੱਖ ਤਕਨੀਕੀ ਸੈਸ਼ਨਾਂ ਵਿੱਚ ਆਪਣੇ ਖੋਜ ਪੱਤਰ ਪੇਸ਼ ਕੀਤੇ।

ਡਾ ਜੋਗਿੰਦਰ ਸਿੰਘ, ਸਾਬਕਾ ਮੁਖੀ, ਅਰਥ ਸ਼ਾਸਤਰ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕਾਨਫਰੰਸ ਵਿੱਚ ਮੁੱਖ ਭਾਸ਼ਣ ਦਿੱਤਾ ਅਤੇ ਕਿਹਾ ਕਿ ਮਨੁੱਖ ਆਪਣੇ ਵਰਤਮਾਨ ਅਤੇ ਭਵਿੱਖ ਵਿੱਚ ਮੁਹਾਰਤ ਹਾਸਲ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿੰਦਾ ਹੈ। ਮਨੁੱਖ ਨੇ ਭਵਿੱਖ ਨੂੰ ਆਪਣੇ ਵਰਤਮਾਨ ਤੋਂ ਵੱਧ ਮਹੱਤਵ ਦਿੱਤਾ ਹੈ।

ਉਨ੍ਹਾਂ ਨੇ ਮਨੁੱਖੀ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਆਈਆਂ ਤਬਦੀਲੀਆਂ ਦੇ ਸੰਦਰਭ ਵਿੱਚ ਭਵਿੱਖ ਦੇ ਜੀਵਨ ਦਾ ਨਕਸ਼ਾ ਤਿਆਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਮੌਕੇ ਹੁਸ਼ਿਆਰਪੁਰ ਚ ਫੂਡ ਸਾਇੰਸ ਦਾ ਨਵਾਂ ਕਾਰੋਬਾਰ ਸ਼ੁਰੂ ਕਰਨ ਵਾਲੇ ਕੌਸ਼ਲ ਸਿੰਘ ਵਰਗੇ ਨੌਜਵਾਨ ਉੱਦਮੀਆਂ ਨੇ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।

ਉਦਘਾਟਨੀ ਸੈਸ਼ਨ ਦੇ ਅੰਤ ਵਿੱਚ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਡਾ. ਐਸ.ਐਸ. ਥਿੰਦ ਨੇ ਕਾਨਫਰੰਸ ਵਿਚ ਆਏ ਸਾਰੇ ਮਹਿਮਾਨਾਂ ਅਤੇ ਵਿਦਵਾਨਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਕਾਲਜ ਦੀ ਟੀਮ ਨੂੰ ਇਸ ਅਹਿਮ ਵਿਸ਼ੇ ‘ਤੇ ਕਾਨਫਰੰਸ ਕਰਵਾਉਣ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਗਿੱਲ ਰਜਿਸਟਰਾਰ ਐਮਆਰਐਸ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਡਾ ਗੁਰਿੰਦਰ ਸਿੰਘ ਬਰਾੜ, ਕਾਨਫਰੰਸ ਦੇ ਪ੍ਰਬੰਧਕੀ ਸਕੱਤਰ ਡਾ ਬਲਜੀਤ ਸਿੰਘ, ਡਾ ਸਤਵਿੰਦਰ ਕੌਰ, ਡਾ ਪਰਗਟ ਸਿੰਘ ਗਰਚਾ, ਡਾ ਸਰਬਜੀਤ ਕੌਰ ਆਦਿ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.