Connect with us

ਪੰਜਾਬੀ

 ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ

Published

on

Ananya Pandey did a wonderful photo shoot, posed in a bold style

ਲੁਧਿਆਣਾ :  ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਹੋਈ ਭਾਰਤੀ ਫੌਜ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਮਿਤੀ 16 ਅਕਤੂਬਰ 2022 ਨੂੰ ਲਈ ਜਾਣੀ ਹੈ ਜਿਸ ਸਬੰਧੀ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ।

ਸੀ-ਪਾਈਟ ਦੇ ਕੈਂਪ ਇੰਚਾਰਜ਼ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਲੀ ਵਿੱਚ ਸਰੀਰਕ ਅਤੇ ਮੈਡੀਕਲ ਫਿੱਟ ਹੋਏ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨਾਂ ਵਾਸਤੇ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੀ ਆਰ.ਸੀ. (ਰੋਲ ਨੰਬਰ), ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਰਜਿਸਟ੍ਰੇਸਨ ਕਰਵਾ ਸਕਦੇ ਹਨ। ਸਿਖਲਾਈ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Facebook Comments

Trending