Connect with us

ਪੰਜਾਬੀ

ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਖ਼ਫ਼ਾ ਇਸ ਕਾਂਗਰਸੀ ਆਗੂ ਨੇ ਛੱਡੀ ਪਾਰਟੀ, ਕੈਪਟਨ, ਜਾਖੜ ਤੇ ਚੰਨੀ ਦੀ ਕੀਤੀ ਤਾਰੀਫ

Published

on

Angered by Sidhu's appointment as president, the Congress leader left the party and praised Captain, Jakhar and Channi.

ਲੁਧਿਆਣਾ : ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪਾਰਟੀ ਦੇ ਇਕ ਪ੍ਰਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦਾ ਮੁੱਖ ਕਾਰਨ ਉਨ੍ਹਾਂ ਨੇ ਸਿੱਧੂ ਨੂੰ ਪ੍ਰਧਾਨ ਜਾਣ ਨੂੰ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਅਗਵਾਈ ‘ਚ ਕਾਂਗਰਸ 2022 ਦੀਆਂ ਚੋਣਾਂ ਜਿੱਤਣ ਲਈ ਮਜ਼ਬੂਤ ਸਥਿਤੀ ‘ਚ ਸੀ। ਦਰਅਸਲ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਤੇ ਪੰਜਾਬ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

ਅਸਤੀਫ਼ੇ ‘ਚ ਪ੍ਰਿਤਪਾਲ ਨੇ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਨ੍ਹਾਂ ਪੰਜਾਬ ਕਾਂਗਰਸ ਦੀ ਕਮਾਨ ਗ਼ਲਤ ਹੱਥਾਂ ‘ਚ ਦੇ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸੀਐੱਮ ਚਰਨਜੀਤ ਸਿੰਘ ਚੰਨੀ ਵਧੀਆ ਕੰਮ ਕਰ ਰਹੇ ਹਨ, ਪਰ ਇੱਥੇ ਵੀ ਸਿੱਧੂ ਵਿਚਾਲੇ ਆ ਕੇ ਆਪਣੀ ਟਵੀਟਬਾਜ਼ੀ ਜ਼ਰੀਏ ਸਭ ਵਿਗਾੜਨ ‘ਚ ਰਹਿੰਦੇ ਹਨ।

Facebook Comments

Trending