ਪੰਜਾਬ ਨਿਊਜ਼

ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਐਡਵੋਕੇਟ ਜਨਰਲ

Published

on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 16 ਮਾਰਚ ਨੂੰ ਸਹੁੰ ਚੁੱਕਣ ਤੇ ਅੱਜ ਕੈਬਨਿਟ ਦਾ ਗਠਨ ਹੋਣ ਮਗਰੋਂ ਪੰਜਾਬ ਨੂੰ ਅਨਮੋਲ ਰਤਨ ਸਿੱਧੂ ਦੇ ਤੌਰ ’ਤੇ ਨਵਾਂ ਐਡਵੋਕੇਟ ਜਨਰਲ ਮਿਲ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਨਮੋਲ ਰਤਨ ਸਿੱਧੂ ਦਾ ਨਾਂ ਐਡਵੋਕੇਟ ਪਟਵਾਲੀਆ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਐਡਵੋਕੇਟ ਜਨਰਲ ਲਈ ਸਾਹਮਣੇ ਆਇਆ ਸੀ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਕਾਰਜਕਾਲ ਦੌਰਾਨ 16 ਮਾਰਚ 2017 ਨੂੰ ਸੀਨੀਅਰ ਐਡਵੋਕੇਟ ਅਤੁਲ ਨੰਦਾ ਦੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਕੀਤੀ ਸੀ। ਉਨ੍ਹਾਂ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਏ. ਪੀ. ਐੱਸ. ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਗਾਇਆ ਗਿਆ ਸੀ।

ਇਸ ਤੋਂ ਬਾਅਦ ਐਡਵੋਕੇਟ ਦੀਪਇੰਦਰ ਸਿੰਘ ਪਟਵਾਲੀਆ ਨੂੰ ਏ.ਪੀ.ਐੱਸ. ਦਿਓਲ ਦੀ ਥਾਂ ’ਤੇ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਜੇਕਰ ਪੰਜਾਬ ਦੇ ਐਡਵੋਕੇਟ ਜਨਰਲ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਨਾਲ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ’ਚ ਕਾਨੂੰਨੀ ਰਾਏ ਦੇਣ ਲਈ ਅਗਵਾਈ ਕੀਤੀ ਜਾਂਦੀ ਹੈ।

Facebook Comments

Trending

Copyright © 2020 Ludhiana Live Media - All Rights Reserved.