ਪੰਜਾਬ ਨਿਊਜ਼

ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

Published

on

ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਦਿੱਤੀ ਹੈ।

ਬੈਂਸ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਯਾਨੀ ਕਿ ਹੁਣ ਸਕੂਲ 28 ਅਗਸਤ ਨੂੰ ਖੁੱਲਣਗੇ।

Facebook Comments

Trending

Copyright © 2020 Ludhiana Live Media - All Rights Reserved.