ਪੰਜਾਬ ਨਿਊਜ਼

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ : ਵੋਟਾਂ 14 ਫ਼ਰਵਰੀ ਨੂੰ ਪੈਣਗੀਆਂ, 10 ਮਾਰਚ ਨੂੰ ਨਤੀਜੇ ਦਾ ਐਲਾਨ

Published

on

ਲੁਧਿਆਣਾ  ;    ਚੋਣ ਕਮਿਸ਼ਨ ਨੇ ਪੰਜ ਸੂਬਿਆਂ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਚ ਵੋਟਾਂ 14 ਫਰਵਰੀ ਨੂੰ ਪੈਣਗੀਆਂ, 10 ਮਾਰਚ ਨੂੰ ਨਤੀਜੇ ਦਾ ਐਲਾਨ ਹੋਵੇਗਾ। ਇਸ ਨਾਲ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦਰਮਿਆਨ ਭੰਬਲਭੂਸੇ ਦੀ ਸਥਿਤੀ ਵੀ ਪੂਰੀ ਤਰ੍ਹਾਂ ਖਤਮ ਹੋ ਗਈ ਹੈ। ਚੋਣ ਕਮਿਸ਼ਨ ਵੱਲੋਂ ਤਰੀਕਾਂ ਦੇ ਐਲਾਨ ਨਾਲ ਸਾਰੀਆਂ ਸਿਆਸੀ ਪਾਰਟੀਆਂ ਦੀ ਨਵੀਂ ਕਵਾਇਦ ਸ਼ੁਰੂ ਹੋ ਜਾਵੇਗੀ। ਚੋਣਾਂ ਕੋਵਿਡ ਪ੍ਰੋਟੋਕਾਲ ਤਹਿਤ ਹੋਣਗੀਆਂ। 15 ਜਨਵਰੀ ਤਕ ਕੋਈ ਰੈਲੀ ਨਹੀਂ ਹੋਵੇਗੀ। 15 ਜਨਵਰੀ ਤੱਕ ਕੋਈ ਵੀ ਪਾਰਟੀ ਰੋਡ ਸ਼ੋਅ ਨਹੀਂ ਕਰ ਸਕੇਗੀ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮਨੀਪੁਰ ਤੇ ਗੋਆ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸਿਆਸੀ ਪਾਰਟੀਆਂ ਇਸ ਲਈ ਪਹਿਲਾਂ ਹੀ ਤਿਆਰੀਆਂ ਕਰ ਰਹੀਆਂ ਹਨ। ਇਨ੍ਹਾਂ ਪੰਜਾਂ ਰਾਜਾਂ ‘ਚ ਭਾਵੇਂ ਸਾਰੇ ਸੂਬੇ ਖਾਸ ਹਨ ਪਰ ਵੱਡੀਆਂ ਪਾਰਟੀਆਂ ਦੀਆਂ ਨਜ਼ਰਾਂ ਉੱਤਰ ਪ੍ਰਦੇਸ਼ ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ‘ਤੇ ਟਿਕੀਆਂ ਹੋਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਉਥੇ ਹੀ ਪੰਜਾਬ ‘ਚ ਕਾਂਗਰਸ ਦੀ ਸਰਕਾਰ ਹੈ। ਬਾਕੀ ਥਾਵਾਂ ‘ਤੇ ਭਾਜਪਾ ਦੀ ਸਰਕਾਰ ਹੈ। ਪੰਜਾਬ ‘ਚ ਉਮੀਦਵਾਰਾਂ ਨੂੰ 40 ਲੱਖ ਖਰਚਣ ਦੀ ਇਜ਼ਾਜਤ ਦਿੱਤੀ ਗਈ ਹੈ। ਉਮੀਦਵਾਰਾਂ ਨੂੰ ਔਨਲਾਈਨ ਨਾਮਜ਼ਦਗੀ ਦੀ ਆਪਸ਼ਨ ਵੀ ਦਿੱਤੀ ਗਈ ਹੈ। ਪਾਰਟੀਆਂ ਨੂੰ ਦਾਗੀ ਉਮੀਦਵਾਰ ਦੀ ਜਾਣਕਾਰੀ ਵੈਬਸਾਈਟ ‘ਤੇ ਦੇਣੀ ਪਵੇਗੀ।

Facebook Comments

Trending

Copyright © 2020 Ludhiana Live Media - All Rights Reserved.