ਪੰਜਾਬੀ
ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ
Published
2 years agoon

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਸੈਸ਼ਨ 2021-22 ਦੀ ਕਨਵੋਕੇਸ਼ਨ ਦੇ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੋਸਟ ਗਰੈਜੂਏਟ, ਗਰੈਜੂਏਟ ਅਤੇ ਡਿਪਲੋਮੇ ਦੀਆਂ ਵਿਦਿਆਰਥਣਾਂ ਨੂੰ ਆਰਟਸ, ਸਾਇੰਸ ਅਤੇ ਕਾਮਰਸ ਸਟਰੀਮ ਵਿੱਚ ਜਨਰਲ ਅਤੇ ਆਨਰਜ਼ ਦੀਆਂ ਲਗਭਗ 1000 ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਵਿਸ਼ੇਸ਼ ਸਮਾਗਮ ਤੇ ਮਾਨਯੋਗ ਡਾ. ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਅਤੇ ਮਾਨਵਇੰਦਰਾ ਸਿੰਘ ਗਿੱਲ, ਰਜਿਸਟਰਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ । ਸਭ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਕਾਲਜ ਦੀਆਂ ਅਕਾਦਮਿਕ, ਸਪੋਰਟਸ, ਸਭਿਅਚਾਰਕ ਖੇਤਰ ਵਿੱਚ ਪ੍ਰਾਪਤੀਆਂ ਤੇ ਚਾਨਣਾ ਪਾਇਆ।
ਸਮਾਗਮ ਦੇ ਮੁੱਖ ਮਹਿਮਾਨ ਡਾ. ਸਤਬੀਰ ਸਿੰਘ ਗੋਸਲ ਨੇ ਵਿਦਿਆਰਥੀਆਂ ਨੂੰ ਮੁਖ਼ਾਤਿਬ ਹੁੰਦੇ ਹੋਏ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ, ਜ਼ਿੰਦਗੀ ਵਿੱਚ ਉੱਚਾ ਮੁਕਾਮ ਹਾਸਲ ਕਰਨ ਲਈ ਕਿਹਾ। ਉਹਨਾਂ ਵਿਦਿਆਰਥਣਾਂ ਨੂੰ ਮੁਸੀਬਤਾਂ ਪ੍ਰਤੀ ਸਕਾਰਾਤਮਕ ਰਵੱਈਆ ਅਪਨਾਉਣ ਲਈ ਕਿਹਾ। ਮੁਸੀਬਤਾਂ ਹਰ ਕਿਸੇ ਦੀ ਜ਼ਿੰਦਗੀ ਵਿੱਚ ਆਉਂਦੀਆਂ ਹਨ, ਪਰ ਜਿਹਨਾਂ ਵਿੱਚ ਹੌਂਸਲਾ ਅਤੇ ਸਕਾਰਾਤਮਕ ਸੋਚ ਹੁੰਦੀ ਹੈ, ਉਹ ਹਾਰ ਨਹੀ ਮੰਨਦੇ।
ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਵਿਸ਼ੇਸ਼ ਮਹਿਮਾਨ.ਮਾਨਵਇੰਦਰਾ ਸਿੰਘ ਗਿੱਲ ਨੇ ਡਿਗਰੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ , ਚਿੰਤਾ ਮੁਕਤ ਹੋ ਕੇ ਹਿੰਮਤ ਤੇ ਹੌਸਲੇ ਨਾਲ ਜ਼ਿੰਦਗੀ ਦੇ ਰਾਹਾਂ ਤੇ ਸਫਲਤਾਪੂਰਵਕ ਤੁਰਨ ਲਈ ਪ੍ਰੇਰਿਆ ਅਤੇ ਜ਼ਿੰਦਗੀ ਵਿੱਚ ਸਕਾਰਾਤਮਕ ਸੋਚ ਧਾਰਨ ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥਣਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।
ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਡਾ. ਅਸ਼ਵਨੀ ਭੱਲਾ (ਡਿਪਟੀ ਡਾਇਰੈਕਟਰ ਕਾਲਜਾਂ), ਡਾ. ਨਿਰਮਲ ਜੌੜਾ ਡਾਇਰੈਕਟਰ, ਯੁਵਕ ਸੇਵਾਵਾਂ, ਪੀ.ਏ.ਯੂ, ਲੁਧਿਆਣਾ, ਡਾ. ਧਰਮ ਸਿੰਘ ਸੰਧੂ ਸੇਵਾਮੁਕਤ ਰਜਿਸਟਰਾਰ, ਜਗਤ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ, ਡਾ. ਗੁਰਪ੍ਰੀਤ ਕੌਰ ਸੇਵਾ ਮੁਕਤ ਪ੍ਰਿੰਸੀਪਲ, ਡਾ. ਪੀ.ਐਸ. ਗਰੇਵਾਲ ਸੇਵਾ ਮੁਕਤ ਪ੍ਰਿੰਸੀਪਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ
You may like
-
ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ
-
ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
-
ਖੇਤੀ ਲਾਇਬ੍ਰੇਰੀਅਨਜ਼ ਅਤੇ ਉਪਭੋਗਤਾ ਭਾਈਚਾਰੇ ਦੀ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ
-
ਡਾ. ਨਿਰਮਲ ਜੌੜਾ MRSPTU ਦੀ ਸਭਿਆਚਾਰਕ ਕੌਂਸਲ ਦੇ ਮੈਂਬਰ ਨਾਮਜਦ
-
ਸੀਨੀਅਰ ਸਿਟੀਜ਼ਨ ਕਿਸੇ ਵੀ ਸਮਾਜ ਦਾ ਧੁਰਾ ਹੁੰਦੇ ਹਨ : ਵਾਈਸ ਚਾਂਸਲਰ