Connect with us

ਪੰਜਾਬੀ

ਸਾਲਾਨਾ ਮਾਤਾ ਪ੍ਰਤਾਪ ਕੌਰ ਯਾਦਗਾਰੀ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

Published

on

Annual Mata Partap Kaur Memorial Eye Free Medical Camp

ਲੁਧਿਆਣਾ : ਪਿੰਡ ਰੌਣੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਵਾਸੀਆਂ ਦੇ ਵੱਡਮੁੱਲੇ ਸਹਿਯੋਗ ਸਦਕਾ ਸਾਲਾਨਾ ਮਾਤਾ ਪ੍ਰਤਾਪ ਕੌਰ ਯਾਦਗਾਰੀ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।

ਜਿਸ ‘ਚ ਸੀਐੱਮਸੀ ਹਸਪਤਾਲ ਲੁਧਿਆਣਾ ਤੋਂ ਮਾਹਰ ਡਾਕਟਰਾਂ ਦੀ ਟੀਮ ਨੇ ਪੁੱਜੇ 700 ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ। ਇਸ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦਿੱਤੀਆਂ ਤੇ 50 ਮਰੀਜਾਂ ਦੇ ਮੁਫ਼ਤ ਲੈਂਜ ਪਾਏ ਗਏ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਖਜਾਨਚੀ ਜਸਵੀਰ ਸਿੰਘ, ਮੈਨੇਜਰ ਮਲਕੀਤ ਸਿੰਘ, ਜਗਵਿੰਦਰ ਸਿੰਘ ਜੱਗੀ, ਜਥੇ. ਬਲਜੀਤ ਸਿੰਘ ਤੇ ਦਰਸ਼ਨ ਸਿੰਘ ਰੌਣੀ ਤਿੰਨੇ ਮੀਤ ਪ੍ਰਧਾਨ ਤੇ ਪੀਏਡੀਬੀ ਦੋਰਾਹਾ ਦੇ ਸਾਬਕਾ ਚੇਅਰਮੈਨ ਜਸਕਰਨਜੀਤ ਸਿੰਘ ਪਿੰਟੂ ਰੌਣੀ ਆਦਿ ਹਾਜ਼ਰ ਸਨ।

Facebook Comments

Trending