ਪੰਜਾਬੀ

ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਐਨਸੀਸੀ ਗਰੁੱਪ ਹੈੱਡਕੁਆਰਟਰ ‘ਚ ਕੀਤਾ ਸਨਮਾਨਿਤ

Published

on

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦੇ ਐੱਨਸੀਸੀ ਇੰਚਾਰਜ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਅੱਜ ਐਨਸੀਸੀ ਗਰੁੱਪ ਹੈੱਡਕੁਆਰਟਰ ਵਿੱਚ ਸਨਮਾਨਿਤ ਕੀਤਾ ਗਿਆ । ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਲੁਧਿਆਣਾ ਐੱਨਸੀਸੀ ਗਰੁੱਪ ਹੈੱਡਕੁਆਰਟਰ ਵਿਚ ਉਚੇਚੇ ਤੌਰ ਤੇ ਵਧੀਕ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਜੀਵ ਛਿੱਬੜ ਐੱਨਸੀਸੀ ਗਤੀਵਿਧੀਆਂ ਦੇ ਸਬੰਧੀ ਜਾਣਕਾਰੀ ਇਕੱਤਰ ਕਰਨ ਤੇ ਉਤਸ਼ਾਹਿਤ ਕਰਨ ਲਈ ਪਹੁੰਚੇ ਸਨ।

ਉਨ੍ਹਾਂ ਦੇ ਆਗਮਨ ਦੇ ਸੰਬੰਧ ਵਿਚ ਲੁਧਿਆਣਾ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਐੱਨਸੀਸੀ ਅਫ਼ਸਰਾਂ ਨੂੰ ਸਨਮਾਨਤ ਕਰਨ ਦਾ ਕਾਰਜਕ੍ਰਮ ਨਿਸ਼ਚਿਤ ਕੀਤਾ ਗਿਆ। ਜਿਸ ਵਿੱਚ ਐਨ ਸੀ ਸੀ ਏਅਰ ਵਿੰਗ ਵਿੱਚੋਂ ਫਸਟ ਅਫ਼ਸਰ ਪਰਮਬੀਰ ਸਿੰਘ ਹੀ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਦੇ ਕਮਾਂਡਿੰਗ ਅਫਸਰ ਵਿੰਗ ਕਮਾਂਡਰ ਬੀ ਐਸ ਗਿੱਲ ਨੇ ਦੱਸਿਆ ਕਿ ਐੱਨਸੀਸੀ ਲਈ ਵਧੀਆ ਕਾਰਗੁਜ਼ਾਰੀ ਕਰਨ ਹਿੱਤ ਫਾਸਟ ਅਫ਼ਸਰ ਪਰਮਬੀਰ ਸਿੰਘ ਦੀ ਚੋਣ ਇਸ ਸਨਮਾਨ ਲਈ ਕੀਤੀ ਗਈ ਹੈ ।

ਉਨ੍ਹਾਂ ਇਸ ਮੌਕੇ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਉਚੇਚੇ ਤੌਰ ਤੇ ਵਧਾਈਆਂ ਦਿੱਤੀਆਂ ਅਤੇ ਅੱਗੋਂ ਐੱਨਸੀਸੀ ਲਈ ਹੋਰ ਵੱਧ ਚੜ੍ਹ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਐਨਸੀਸੀ ਗਰੁੱਪ ਹੈੱਡਕੁਆਰਟਰ ਦੇ ਡਿਪਟੀ ਕਮਾਂਡੈਂਟ ਕਰਨਲ ਜੀ ਐਸ ਢਿੱਲੋਂ ਨੇ ਵੀ ਮੈਡਲ ਪ੍ਰਾਪਤ ਕਰਨ ਵਾਲੇ ਸਮੂਹ ਕੈਡੇਟਸ ਅਤੇ ਏਐਨਓ ਅਫਸਰ ਸਹਿਬਾਨ ਨੂੰ ਮੁਬਾਰਕਬਾਦ ਦਿੱਤੀ ।

Facebook Comments

Trending

Copyright © 2020 Ludhiana Live Media - All Rights Reserved.