Connect with us

ਪੰਜਾਬ ਨਿਊਜ਼

‘ਆਪ’ ਦੇ ਇੱਕ ਹੋਰ ਵਿਧਾਇਕ ਨੇ ਪੈਸੇ ਦੀ ਪੇਸ਼ਕਸ਼, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

Published

on

ਲੁਧਿਆਣਾ: ਲੁਧਿਆਣਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜਾਬ ਦੇ ਇੱਕ ਹੋਰ ‘ਆਪ’ ਵਿਧਾਇਕ ਖਿਲਾਫ ਪੈਸੇ ਦੀ ਪੇਸ਼ਕਸ਼ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਦਰਜ ਕੀਤੇ ਗਏ ਮਾਮਲੇ ‘ਤੇ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ, “ਸਾਨੂੰ ‘ਆਪ’ ਵਿਧਾਇਕਾ ਰਜਿੰਦਰ ਪਾਲ ਕੌਰ ਵੱਲੋਂ ਥਾਣਾ ਡਾਬਾ ਵਿਖੇ ਸ਼ਿਕਾਇਤ ਮਿਲੀ ਸੀ, ਜਿਸ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਵਿਧਾਇਕ ਰਜਿੰਦਰਪਾਲ ਕੌਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰ ਰਹੇ ਹਨ ਅਤੇ ਵਟਸਐਪ ਕਾਲ ਕਿਸ ਨੰਬਰ ਤੋਂ ਕੀਤੀ ਗਈ ਸੀ, ਇਸ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਦਰਅਸਲ, ਲੁਧਿਆਣਾ ਦੀ ਵਿਧਾਇਕਾ ਰਜਿੰਦਰ ਪਾਲ ਕੌਰ ਨੂੰ ਵਟਸਐਪ ‘ਤੇ ਕਾਲ ਆਈ ਸੀ, ਜਿਸ ‘ਚ ਉਨ੍ਹਾਂ ਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ ਸੀ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੇ ਜਿਸ ਨੰਬਰ ਤੋਂ ਕਾਲ ਕੀਤੀ ਉਸ ਦੇ ਆਈਪੀ ਐਡਰੈੱਸ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

Facebook Comments

Trending