ਅਪਰਾਧ

ਟਰਾਂਸਪੋਰਟ ਟੈਂਡਰ ਘਪਲੇ ‘ਚ ਇਕ ਹੋਰ ਗ੍ਰਿਫਤਾਰੀ, ਵਿਜੀਲੈਂਸ ਨੇ ਕਾਂਗਰਸ ਕੌਂਸਲਰ ਦਾ ਪਤੀ ਕੀਤਾ ਕਾਬੂ

Published

on

ਲੁਧਿਆਣਾ : ਟਰਾਂਸਪੋਰਟ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਨਾਮਜ਼ਦ ਕੌਂਸਲਰ ਪਤੀ ਅਨਿਲ ਜੈਨ ਨੂੰ ਪਿਡ ਧੋਥੜ ਤੋਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਜੈਨ ਧੋਥੜ ਰੋਡ ‘ਤੇ ਆਪਣੇ ਸ਼ੈਲਰ ਵਿਚ ਲੁਕਿਆ ਹੈ।

ਦੇਰ ਰਾਤ ਅਨਿਲ ਜੈਨ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਹੈ। ਇਸ ਮਾਮਲੇ ਵਿੱਚ ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਛਾਪੇਮਾਰੀ ਟੀਮ ਦੀ ਅਗਵਾਈ ਡੀਐਸਪੀ ਅਸ਼ਵਨੀ ਕੁਮਾਰ ਕਰ ਰਹੇ ਸਨ। ਵਿਜੀਲੈਂਸ ਬਿਊਰੋ ਨੇ ਇਸ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਸਮੇਤ ਦੋ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਹੈ।

ਉਸ ‘ਤੇ ਦੋਸ਼ ਹੈ ਕਿ ਉਹ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਅਨਾਜ ਸਸਤੇ ਭਾਅ ਲਿਆ ਕੇ ਪੰਜਾਬ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਅਨਿਲ ਜੈਨ ਦੀ ਕੀ ਸ਼ਮੂਲੀਅਤ ਹੈ, ਇਹ ਤਾਂ ਸਮਾਂ ਦੱਸੇਗਾ। ਅਨਿਲ ਜੈਨ ਨੇ ਇਸ ਮਾਮਲੇ ਵਿੱਚ ਪਹਿਲਾਂ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ।

Facebook Comments

Trending

Copyright © 2020 Ludhiana Live Media - All Rights Reserved.