ਪੰਜਾਬ ਨਿਊਜ਼

ਸੂਬੇ ਦੇ ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ

Published

on

ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਅਪ੍ਰੈਲ ਦੇ ਅੰਤ ਤਕ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਇਕ ਹੋਰ ਪਹਿਲ ਕਦਮੀ ਕਰਨ ਜਾ ਰਹੀ ਹੈ। ਅਕੈਡਮਿਕ ਕਿਤਾਬਾਂ ਤੋਂ ਬਾਅਦ ਹੁਣ ਸਕੂਲ ਵਰਦੀਆਂ ਦੀ ਵਾਰੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਕੂਲੀ ਵਰਦੀ ਅਪ੍ਰੈਲ ਦੇ ਅੰਤ ਤੱਕ ਉਪਲੱਬਧ ਹੋਵੇਗੀ, ਜੋ ਪਿਛਲੀਆਂ ਸਰਕਾਰਾਂ ਵਿਚ ਨਵੰਬਰ/ਦਸੰਬਰ ਤੱਕ ਵੀ ਨਹੀਂ ਸੀ ਹੁੰਦੀ। ਉਨ੍ਹਾਂ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।

Facebook Comments

Trending

Copyright © 2020 Ludhiana Live Media - All Rights Reserved.