Connect with us

ਅਪਰਾਧ

ਪੰਜਾਬ ‘ਚ ਫਿਰ ਵਾਪਰੀ ਵੱਡੀ ਘਟਨਾ, ‘ਆਪ’ ਵਿਧਾਇਕ ‘ਤੇ ਚੱਲੀਆਂ ਗੋਲੀਆਂ

Published

on

ਭੁੱਚੋ: ਭੁੱਚੋ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਵਿਧਾਇਕ ਮਾਸਟਰ ਜਗਸੀਰ ਸਿੰਘ ਵਾਲ-ਵਾਲ ਬਚ ਗਏ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ ‘ਤੇ ਸਿੱਧੀ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਫਾਰਚੂਨਰ ਕਾਰ ‘ਚ ਲਿਜਾਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਚਾਰ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਮੁਲਜ਼ਮ ਫਰਾਰ ਹਨ।

ਪੁਲਿਸ ਡੀ.ਐਸ.ਪੀ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਘਟਨਾ ਦੀ ਪੁਸ਼ਟੀ ਹਲਕਾ ਭੁੱਚੋ ਦੇ ਵਿਧਾਇਕ ਜਗਸੀਰ ਸਿੰਘ ਦੇ ਪੀ.ਏ. ਮਿੱਤਲ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Facebook Comments

Trending