ਜਲੰਧਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਦਿੱਗਜ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਮੇਂ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਸਨ। ਉਹ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਇਕ ਵਾਰ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।
ਖ਼ਬਰ ਮਿਲੀ ਹੈ ਕਿ ਉਹ ਕੁਝ ਸਮੇਂ ਬਾਅਦ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।