Connect with us

ਪੰਜਾਬ ਨਿਊਜ਼

ਨ.ਸ਼ਿਆਂ ਕਾਰਨ ਤਬਾਹ ਹੋਇਆ ਇੱਕ ਹੋਰ ਘਰ, 28 ਸਾਲਾ ਨੌਜਵਾਨ ਦੀ ਮੌ/ਤ

Published

on

ਫਰੀਦਕੋਟ: ਫਰੀਦਕੋਟ ਦੇ ਹਲਕਾ ਕੋਟਕਪੂਰਾ ‘ਚ ਨਸ਼ੇ ਕਾਰਨ 28 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਦੋਵੇਂ ਭਤੀਜੇ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਛੋਟਾ ਭਰਾ ਵੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ।

ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਪੈਸਿਆਂ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕਣ ਕਾਰਨ ਡਾਕਟਰਾਂ ਵੱਲੋਂ ਮਨਿੰਦਰ ਨੂੰ ਘਰ ਲਿਜਾ ਕੇ ਉਸ ਦੀ ਦੇਖਭਾਲ ਕਰਨ ਲਈ ਕਿਹਾ ਗਿਆ। ਜਦੋਂ ਉਹ ਮਨਿੰਦਰ ਨੂੰ ਘਰ ਲੈ ਆਇਆ ਤਾਂ ਉਸ ਦੀ ਮੌਤ ਹੋ ਗਈ।

ਮ੍ਰਿਤਕ ਮਨਿੰਦਰ ਲੱਕੜ ਦੇ ਆਰੇ ‘ਤੇ ਕੰਮ ਕਰਦਾ ਸੀ ਅਤੇ ਉਸ ਦਾ ਛੋਟਾ ਭਰਾ ਵੀ ਉਸ ਨਾਲ ਕੰਮ ਕਰਦਾ ਸੀ। ਉਸਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸਦੇ ਪਿਤਾ ਬਹੁਤ ਬੁੱਢੇ ਹਨ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

 

Facebook Comments

Trending