ਪੰਜਾਬ ਨਿਊਜ਼
ਚਰਨਜੀਤ ਸਿੰਘ ਚੰਨੀ ਦੀ ਇੱਕ ਹੋਰ ਵੀਡੀਓ ਸੁਰਖੀਆਂ ‘ਚ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
Published
12 months agoon
By
Lovepreet
ਚੰਡੀਗੜ੍ਹ : ਸਾਬਕਾ ਸੀ.ਐਮ ਅਤੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਬੀਬੀ ਜਗੀਰ ਕੌਰ ਨਾਲ ਕੀਤੀ ਹਰਕਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਹਿਲਾ ਕਮਿਸ਼ਨ ਨੇ ਇਸ ਘਿਨਾਉਣੀ ਕਾਰਵਾਈ ਦਾ ਸਖ਼ਤ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਰਾਜ ਕੌਰ ਲਾਲੀ ਗਿੱਲ ਨੇ ਵਾਇਰਲ ਵੀਡੀਓ ਨੂੰ ਲੈ ਕੇ ਡੀਜੀਪੀ ਤੱਕ ਪਹੁੰਚ ਕੀਤੀ। ਜਿਸ ਵਿੱਚ ਉਨ੍ਹਾਂ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਰਿਪੋਰਟ ਉਨ੍ਹਾਂ ਨੂੰ ਭਲਕੇ ਦੁਪਹਿਰ 2 ਵਜੇ ਤੱਕ ਯਾਨੀ 14 ਤਰੀਕ ਨੂੰ ਸੌਂਪੀ ਜਾਵੇ।

ਦਰਅਸਲ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਬੀਬੀ ਜਗੀਰ ਕੌਰ ਅਤੇ ਚੰਨੀ ਇੱਕ ਥਾਂ ਆਹਮੋ-ਸਾਹਮਣੇ ਆ ਗਏ ਸਨ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਵਿਦਾ ਹੋਣ ਸਮੇਂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਿਆ। ਹੱਥਾਂ ਨਾਲ ਠੋਡੀ ਨੂੰ ਛੂਹਣ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਅਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਹਿਲਾ ਕਮਿਸ਼ਨ ਨੇ ਇਸ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ । ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਕਾਰਵਾਈ ਨਹੀਂ ਹੈ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਅਜਿਹੀਆਂ ਸ਼ਿਕਾਇਤਾਂ ਮਿਲ ਚੁੱਕੀਆਂ ਹਨ। 2019 ਵਿੱਚ, ਇੱਕ ਲੜਕੀ ਨਾਲ ਉਸਦੀ ਇੱਕ ਤਸਵੀਰ ਵਾਇਰਲ ਹੋ ਰਹੀ ਸੀ। ਇਸ ਤੋਂ ਇਲਾਵਾ ਇਕ ਸੀਨੀਅਰ ਅਧਿਕਾਰੀ ਨੂੰ ਭੇਜੇ ਗਏ ਮੈਸੇਜ ਦਾ ਮਾਮਲਾ ਸਾਹਮਣੇ ਆਇਆ ਸੀ।
You may like
-
ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ…
-
ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ
-
ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ…
-
ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼
