Connect with us

ਅਪਰਾਧ

ਐਂਟੀ ਨਾਰਕੋਟਿਕਸ ਸੈੱਲ ਦੀ ਕਾਰਵਾਈ, ਹੈ.ਰੋ.ਇਨ, ਅ.ਫੀ.ਮ ਤੇ ਡ.ਰੱ.ਗ ਮਨੀ ਸਮੇਤ 2 ਕੀਤੇ ਕਾਬੂ

Published

on

Anti-narcotics cell action, heroin, drug money and 2 arrests

ਲੁਧਿਆਣਾ : ਐਂਟੀ ਨਾਰਕੋਟਿਕਸ ਸੈੱਲ ਦੀ ਪੁਲਸ ਨੇ ਵੱਖ-ਵੱਖ ਇਲਾਕਿਆਂ ’ਚ ਕਾਰਵਾਈ ਕਰਦੇ ਹੋਏ 2 ਮੁਲਜ਼ਮਾਂ ਨੂੰ ਨਸ਼ਾ ਅਤੇ ਡਰੱਗ ਮਨੀ ਨਾਲ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇੰਸਪੈਕਟਰ ਅੰਮ੍ਰਿਤਪਾਲ ਗਰੇਵਾਲ ਦੀ ਅਗਵਾਈ ’ਚ ਪੁਲਸ ਟੀਮ ਨੇ ਸਿਮਰਨਜੀਤ ਸਿੰਘ ਉਰਫ਼ ਬਿੱਲਾ ਨੂੰ 90 ਗ੍ਰਾਮ ਹੈਰੋਇਨ, 55 ਖਾਲੀ ਲਿਫ਼ਾਫ਼ੇ, ਇਲੈਕਟ੍ਰਾਨਿਕ ਕੰਡਾ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਣੇ ਕਾਬੂ ਕੀਤਾ ਹੈ।

ਦੂਜੇ ਮਾਮਲੇ ਵਿਚ ਐਂਟੀ ਨਾਰਕੋਟਿਕਸ ਸੈੱਲ-1 ਦੇ ਇੰਚਾਰਜ ਜਸਵੀਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਨੇ ਸੈਕਟਰ-32, ਚੰਡੀਗੜ੍ਹ ਰੋਡ ’ਤੇ ਗਸ਼ਤ ਦੌਰਾਨ ਮੁਲਜ਼ਮ ਸੋਨੂ ਪਾਂਡੇ ਨੂੰ 850 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਬਾਈਕ ’ਤੇ ਨਸ਼ਾ ਸਪਲਾਈ ਕਰਨ ਜਾ ਰਿਹਾ ਸੀ। ਮੁਲਜ਼ਮ ’ਤੇ ਥਾਣਾ ਡਵੀਜ਼ਨ ਨੰ. 7 ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending