Connect with us

ਧਰਮ

ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਕੀਤੀ ਅਪੀਲ

Published

on

Appeal to follow the teachings of Guru Sahibs

ਲੁਧਿਆਣਾ :   ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਨ ਸਮਾਗਮ ਕਰਵਾਇਆ ਗਿਆ। ਭਾਈ ਜਗਜੀਤ ਸਿੰਘ ਅਤੇ ਬੀਬੀ ਸਿਮਰਨਜੀਤ ਕੌਰ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤ ਨੂੰ ਸਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ।

ਭਾਈ ਗੁਰਦਾਸ ਜੀ ਗੁਰਮਤਿ ਮਿਸਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ ।

ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਰਣਦੀਪ ਸਿੰਘ ਡਿੰਪਲ ਵੱਲੋਂ ਰਾਗੀ ਜਥੇ ਨੂੰ ਸਨਮਾਨਿਤ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਅਮਰਜੀਤ ਸਿੰਘ ਆਦਿ ਹਾਜਰ ਸਨ।

Facebook Comments

Trending