Connect with us

ਅਪਰਾਧ

ਡਰਾਈਵਿੰਗ ਟੈਸਟ ਟਰੈਕ ‘ਤੇ ਆਪਣਾ ਟੈਸਟ ਦੂਸਰੇ ਵਿਅਕਤੀ ਤੋਂ ਕਰਵਾਉਂਦਾ ਬਿਨੈਕਾਰ ਕਾਬੂ, ਮਾਮਲਾ ਦਰਜ਼

Published

on

Applicant taking his test from another person on the driving test track caught, case registered

ਲੁਧਿਆਣਾ : ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਅਧੀਨ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ, ਨੇੜੇ ਰੋਜ ਗਾਰਡਨ ਲੁਧਿਆਣਾ ਵਿਖੇ ਸਿਕਿਉਰਟੀ ਗਾਰਡ ਵੱਲੋਂ ਇੱਕ ਬਿਨੈਕਾਰ ਜਿਹੜਾ ਕਿ ਆਪਣੀ ਜਗਾ੍ਹ ਤੇ ਕਿਸੇ  ਹੋਰ ਵਿਅਕਤੀ ਪਾਸੋਂ ਡਰਾਈਵਿੰਗ ਟੈਸਟ ਪਾਸ ਕਰਵਾਉਣ ਲੱਗਾ ਤਾਂ ਉਸ ਨੂੰ ਰੰਗੇ ਹੱਥੀਂ ਫੱੜ ਲਿਆ। ਸਿਕਿਉਰਿਟੀ ਗਾਰਡ ਵਲੋਂ ਤੁਰੰਤ ਮਾਮਲਾ ਸਕੱਤਰ ਆਰ.ਟੀ.ਏ. ਦੇ ਧਿਆਨ ਵਿੱਚ ਲਿਆਂਦਾ ਗਿਆ ਜਿੱਥੇ ਸੈਕਸ਼ਨ ਅਫ਼ਸਰ, ਹੋਰ ਕਰਮਚਾਰੀ ਅਤੇ ਟਰੈਕ ਦੇ ਇੰਚਾਰਜ ਵੱਲੋਂ ਪੁਲਿਸ ਬੁਲਵਾ ਕਿ ਉਕਤ ਐਪਲੀਕੈਂਟ ਅਤੇ ਹੋਰ ‘ਤੇ ਮਾਮਲਾ ਦਰਜ਼ ਕਰਵਾਇਆ ਗਿਆ।

ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਵਲੋਂ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਟੈਸਟ ਟਰੈਕ ‘ਤੇ ਕੋਈ ਨਿਯਮਾਂ ਦੀ ਉਲੰਘਣਾਂ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਕੋਈ ਬੇਨਿਯਮੀ ਆਉਂਦੀ ਹੈ ਤਾਂ ਦਫ਼ਤਰ ਦੇ ਸਟਾਫ ਜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ ਆਰ.ਟੀ.ਏ. ਲੁਧਿਆਣਾ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

Facebook Comments

Trending