Connect with us

ਪੰਜਾਬੀ

ਜ਼ਿਲ੍ਹਾ ਲੁਧਿਆਣਾ ‘ਚ ਨਵੇਂ ਨਿਯੁਕਤ ਅਧਿਆਪਕਾਂ ਨੂੰ ਜਾਰੀ ਕੀਤੇ ਨਿਯੁਕਤੀ ਪੱਤਰ

Published

on

Appointment letters issued to newly appointed teachers in district Ludhiana

ਲੁਧਿਆਣਾ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਲੁਧਿਆਣਾ ਵਿੱਚ ‘6635 ਅਧਿਆਪਕ ਭਰਤੀ’ ਤਹਿਤ ਨਵੇਂ ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ. ਬਲਦੇਵ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ 77 ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਉਨਾਂ ਦੱਸਿਆ ਕਿ ਵਿਭਾਗ ਦੁਆਰਾ ਅਧਿਆਪਕਾਂ ਦੀ ਨਿਯੁਕਤੀ ਉਨਾਂ ਸਕੂਲਾਂ ਵਿੱਚ ਕੀਤੀ ਗਈ ਹੈ ਜਿੱਥੇ ਅਧਿਆਪਕਾਂ ਦੀ ਜਿਆਦਾ ਲੋੜ ਸੀ। ਉਨਾਂ ਦੱਸਿਆ ਕਿ ਜ਼ਿਲ੍ਹਾ ਦਫ਼ਤਰ ਵਿਖੇ ਗੁਰਵੀਰ ਸਿੰਘ ਦੇ ਨਾਲ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਬਹੁਤ ਵਧੀਆ ਢੰਗ ਨਾਲ ਨਿਯੁਕਤੀ ਪੱਤਰ ਦੇਣ ਦਾ ਕੰਮ ਨੇਪਰੇ ਚਾੜ੍ਹਿਆ। ਜ਼ਿਲਾ ਸਿੱਖਿਆ ਅਫ਼ਸਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂਤਾ।

Facebook Comments

Trending