ਅਪਰਾਧ

ਹਥਿਆਰਬੰਦ ਹਮਲਾਵਰਾਂ ਨੇ ਘਰ ‘ਚ ਵੜ ਕੇ ਪਰਿਵਾਰ ‘ਤੇ ਕੀਤਾ ਹਮਲਾ

Published

on

ਲੁਧਿਆਣਾ : ਸਥਾਨਕ ਰਸੀਲਾ ਨਗਰ ਸਥਿਤ ਇਕ ਘਰ ਵਿਚ ਕੁਝ ਹਥਿਆਰਬੰਦ ਹਮਲਾਵਰਾਂ ਨੇ ਜਬਰੀ ਦਾਖ਼ਲ ਹੋ ਕੇ ਬਜ਼ੁਰਗ ਪਤੀ-ਪਤਨੀ ਨਾਲ ਕੁੱਟਮਾਰ ਕੀਤੀ ਅਤੇ ਘਰ ਵਿਚ ਪਿਆ ਸਾਮਾਨ ਤੋੜ ਦਿੱਤਾ। ਉਕਤ ਮਾਮਲੇ ਵਿਚ ਥਾਣਾ ਜਮਾਲਪੁਰ ਪੁਲਿਸ ਨੇ ਰਸੀਲਾ ਨਗਰ ਦੇ ਰਹਿਣ ਵਾਲੇ ਇੰਦਰਪ੍ਰੀਤ ਸਿੰਘ ਦੇ ਬਿਆਨਾਂ ‘ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੁਰਿੰਦਰਪਾਲ ਅਤੇ ਉਸ ਦੇ ਅੱਧਾ ਦਰਜਨ ਦੇ ਕਰੀਬ ਅਣਪਛਾਤੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇੰਦਰਪ੍ਰਰੀਤ ਸਿੰਘ ਮੁਤਾਬਕ ਵਾਰਦਾਤ ਵਾਲੀ ਰਾਤ ਕਰੀਬ ਪੌਣੇ ਬਾਰਾਂ ਵਜੇ ਸੁਰਿੰਦਰ ਪਾਲ ਅਤੇ ਉਸ ਦੇ ਕੁਝ ਸਾਥੀਆਂ ਨੇ ਰੰਜਿਸ਼ ਦੇ ਚੱਲਦੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਮੁਤਾਬਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਮੁਲਜ਼ਮਾਂ ਨੇ ਉਸ ਦੇ ਘਰ ਦਾ ਗੇਟ ਭੰਨਿਆ ਅਤੇ ਅੰਦਰ ਦਾਖਲ ਹੋਣ ਮਗਰੋਂ ਉਸ ਦੇ ਮਾਤਾ ਹਰਸ਼ਮੀਤ ਕੌਰ ਅਤੇ ਪਿਤਾ ਗੁਰਵਿੰਦਰ ਸਿੰਘ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

Facebook Comments

Trending

Copyright © 2020 Ludhiana Live Media - All Rights Reserved.