ਅਪਰਾਧ

ਹਥਿਆਰਬੰਦ ਹਮਲਾਵਰ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਤੇ ਮੋਟਰਸਾਈਕਲ ਲੁੱਟ ਕੇ ਹੋਏ ਫ਼ਰਾਰ

Published

on

ਲੁਧਿਆਣਾ : ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਰਾਣੀ ਜੀ. ਟੀ. ਰੋਡ ‘ਤੇ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਪਾਸੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਫਲੋਰ ਦੇ ਰਹਿਣ ਵਾਲੇ ਕੁਲਦੀਪ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ‘ਚ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਕੋਲ ਲਿਖਵਾਏ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦਾ ਦਿਆਨੰਦ ਹਸਪਤਾਲ ਵਿਚ ਪਤਾ ਕਰਨ ਲਈ ਆਇਆ ਸੀ, ਜਦੋਂ ਉਹ ਗੰਦਾ ਨਾਲਾ ਜੀ. ਟੀ. ਰੋਡ ਨੇੜੇ ਜਾ ਰਿਹਾ ਸੀ ਤਾਂ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਜੇਬ ‘ਚੋਂ ਦੋ ਹਜ਼ਾਰ ਰੁਪਏ ਦੀ ਨਕਦੀ ਅਤੇ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ।

Facebook Comments

Trending

Copyright © 2020 Ludhiana Live Media - All Rights Reserved.