ਲੁਧਿਆਣਾ : ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨਾ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ। ਜ਼ਿਲ੍ਹਾ ਸੀ. ਆਈ. ਏ. ਸਟਾਫ਼ ਦੇ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਜੇ ਕੁਮਾਰ ਪੁੱਤਰ ਜਗਦੀਸ਼ ਲਾਲ ਵਾਸੀ ਵਰਿੰਦਰ ਨਗਰ ਵਜੋਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਮੋਬਾਈਲ, ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ ਅਤੇ ਇਸ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ‘ਚ ਚਾਰ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਕੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।