Connect with us

ਅਪਰਾਧ

ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਗਿ੍ਫ਼ਤਾਰ

Published

on

Arrested for supplying illicit liquor

ਲੁਧਿਆਣਾ : ਲਾਗਲੇ ਇਲਾਕਿਆਂ ‘ਚੋਂ ਸਸਤੇ ਭਾਅ ਸ਼ਰਾਬ ਲਿਆ ਕੇ ਗ਼ੈਰ-ਕਾਨੂੰਨੀ ਢੰਗ ਨਾਲ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਜਮਾਲਪੁਰ ਪੁਲਿਸ ਨੇ ਇਕ ਸ਼ਰਾਬ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਭਾਮੀਆਂ ਰੋਡ ਕੁਲੀਏਵਾਲ ਜਮਾਲਪੁਰ ਦੇ ਰਹਿਣ ਵਾਲੇ ਹਰਜੀਤ ਸਿੰਘ ਦੇ ਰੂਪ ‘ਚ ਹੋਈ ਹੈ।

ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਚੰਦ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਲੀਏਵਾਲ ਜਮਾਲਪੁਰ ਦਾ ਰਹਿਣ ਵਾਲਾ ਹਰਜੀਤ ਸਿੰਘ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਆਪਣੀ ਕਾਰ ‘ਚ ਨਾਜਾਇਜ਼ ਸ਼ਰਾਬ ਸਪਲਾਈ ਦੇਣ ਆ ਰਿਹਾ ਹੈ।

ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਪਾਰਟੀ ਨੇ ਆਹਲੂਵਾਲੀਆ ਕਾਲੋਨੀ ਕੋਲ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ। ਪੜਤਾਲ ਦੌਰਾਨ ਕਾਰ ‘ਚੋਂ ਪੰਜ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending