Connect with us

ਅਪਰਾਧ

ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Published

on

Arrested in Ludhiana with illicit liquor

ਲੁਧਿਆਣਾ : ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 11 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰੋਸਨ ਮਹਾਸੇਠ ਵਾਸੀ ਪੱਖੋਵਾਲ ਰੋਡ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ‘ਚ ਸੀ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਪੱਖੋਵਾਲ ਨਹਿਰ ਪੁਲ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ।

Facebook Comments

Trending