ਅਪਰਾਧ

ਮੋਬਾਈਲ ਚੋਰੀ ਕਰਨ ਦੇ ਦੋਸ਼ ‘ਚ ਗਿ੍ਫ਼ਤਾਰ

Published

on

ਲੁਧਿਆਣਾ : ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਮੋਬਾਈਲ ਚੋਰੀ ਕਰਨ ਦੇ ਦੋਸ਼ ਤਹਿਤ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਸ਼ੋਕ ਕੁਮਾਰ ਵਾਸੀ ਬਹਾਦਰ ਕੇ ਰੋਡ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦਿਆਂ ਗਣੇਸ਼ ਯਾਦਵ ਵਾਸੀ ਬਹਾਦਰ ਕੇ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ‘ਤੇ ਉਸ ਦੇ ਦੋ ਮੋਬਾਈਲ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਇਸ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ‘ਚੋਂ ਮੋਬਾਈਲ ਬਰਾਮਦ ਕੀਤੇ ਹਨ। ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.