ਅਪਰਾਧ

24 ਬੋਤਲਾਂ ਨਾਜ਼ਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ : ਲੁਧਿਆਣਾ ਪੁਲਿਸ ਨੇ ਨਾਜ਼ਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 24 ਬੋਤਲਾਂ ਨਾਜ਼ਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਨੀਲ ਕੁਮਾਰ ਵਾਸੀ ਜਗਰਾਉਂ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਕਥਿਤ ਦੋਸ਼ੀ ਨੂੰ ਰੇਖੀ ਚੌਕ ਨੇੜਿਓਾ ਉਸ ਵੇਲੇ ਗਿ੍ਫ਼ਤਾਰ ਕੀਤਾ ਜਦੋਂ ਕਿ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ।

Facebook Comments

Trending

Copyright © 2020 Ludhiana Live Media - All Rights Reserved.