ਅਪਰਾਧ

ਨਾਜਾਇਜ਼ ਸ਼ਰਾਬ ਦੀਆਂ 56 ਬੋਤਲਾਂ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ :   ਕ੍ਰਾਈਮ ਬ੍ਰਾਂਚ ਦੀ ਟੀਮ ਨੇ ਨਾਜਾਇਜ਼ ਸ਼ਰਾਬ ਦੀਆਂ 56 ਬੋਤਲਾਂ ਸਮੇਤ ਜਗਦੀਪ ਨਗਰ ਗਲੀ ਨੰਬਰ-1 ਵਾਸੀ ਰਾਕੇਸ਼ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਸੇਖੇਵਾਲ ਮੌਜੂਦ ਸੀ, ਇਸ ਦੌਰਾਨ ਜਾਣਕਾਰੀ ਮਿਲੀ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਹੈ ਅਤੇ ਐਕਟਿਵਾ ‘ਤੇ ਸ਼ਰਾਬ ਰੱਖ ਕੇ ਸਪਲਾਈ ਕਨਰ ਜਾ ਰਿਹਾ ਹੈ।

ਜਾਣਕਾਰੀ ਤੋਂ ਬਾਅਦ ਪੁਲਿਸ ਨੇ ਸੇਖੇਵਾਲ ਦੇ ਪ੍ਰਰਾਇਮਰੀ ਸਕੂਲ ਨੇੜੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ 56 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.