ਅਪਰਾਧ

ਅੱਧਾ ਕਿੱਲੋ ਅਫ਼ੀਮ ਤੇ ਇਕ ਲੱਖ ਦੀ ਨਕਦੀ ਸਮੇਤ ਗਿ੍ਫ਼ਤਾਰ

Published

on

ਲੁਧਿਆਣਾ : ਲੁਧਿਆਣਾ ਸੀ. ਆਈ. ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਅੱਧਾ ਕਿੱਲੋ ਅਫ਼ੀਮ ਤੇ ਇਕ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ |.ਇਸ ਸੰਬੰਧੀ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਕਾਬੂ ੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਣਦੀਪ (55) ਵਜੋਂ ਕੀਤੀ ਗਈ ਹੈ |

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਆਪਣੀ ਕਾਰ ‘ਚ ਲੁਹਾਰਾ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਨਾਕੇ ‘ਤੇ ਜਦੋਂ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਸ ਨੇ ਕਾਰ ਭਜਾ ਲਈ | ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ‘ਚੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ‘ਚ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ |

Facebook Comments

Trending

Copyright © 2020 Ludhiana Live Media - All Rights Reserved.