ਅਪਰਾਧ

ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

Published

on

ਲੁਧਿਆਣਾ : ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ।

ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਲਵਿੰਦਰ ਸਿੰਘ ਉਰਫ਼ ਬੀਰੂ ਪੁੱਤਰ ਸ਼ੇਰ ਸਿੰਘ ਵਾਸੀ ਨਿਊ ਜਨਤਾ ਨਗਰ ਵਜੋਂ ਕੀਤੀ ਗਈ ਹੈ।

ਉਸ ਦੇ ਕਬਜ਼ੇ ‘ਚੋਂ ਡੇਢ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ ਸੱਤ ਕਰੋੜ ਰੁਪਏ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.