Connect with us

ਅਪਰਾਧ

ਸੱਤ ਖ਼ਤਰਨਾਕ ਮਾਮਲਿਆਂ ਵਿਚ ਲੋੜੀਂਦਾ ਨੌਜਵਾਨ ਪਿਸਤੌਲ ਸਮੇਤ ਗਿ੍ਫ਼ਤਾਰ

Published

on

Arrested with wanted pistol in seven dangerous cases

ਲੁਧਿਆਣਾ : ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਸੱਤ ਵੱਖ ਵੱਖ ਮਾਮਲਿਆਂ ਵਿਚ ਲੋੜੀਂਦੇ ਨੌਜਵਾਨ ਨੂੰ ਪਿਸਤੌਲ ਅਤੇ ਕਾਰਤੂਸਾਂ ਸਮੇਤ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੰਦੀਪ ਸਿੰਘ ਉਰਫ਼ ਦੀਪੀ ਪੁੱਤਰ ਭਜਨ ਸਿੰਘ ਵਾਸੀ ਰਾਹੋਂ ਰੋਡ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਇਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ 32 ਬੋਰ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਲੁੱਟ ਖੋਹ, ਲੜਾਈ-ਝਗੜੇ, ਨਸ਼ਾ ਤਸਕਰੀ, ਇਰਾਦਾ ਕਤਲ ਸਮੇਤ ਕਈ ਸੰਗੀਨ ਮਾਮਲਿਆਂ ਵਿਚ ਵੱਖ ਵੱਖ ਸੱਤ ਮਾਮਲੇ ਦਰਜ ਹਨ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Facebook Comments

Trending