Connect with us

ਅਪਰਾਧ

ਵੱਖ-ਵੱਖ ਮਾਮਲਿਆਂ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿ੍ਫ਼ਤਾਰ

Published

on

Arrests of drug traffickers in various cases

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚ ਹੈਰੋਇਨ ਅਤੇ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਰਾਜਾ ਕੁਮਾਰ ਵਾਸੀ ਲਕਸ਼ਮੀ ਨਗਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 20 ਗ੍ਰਾਮ ਹੈਰੋਇਨ ਤੇ ਕਾਰ ਬਰਾਮਦ ਕੀਤੀ ਹੈ।

ਦੂਜੇ ਮਾਮਲੇ ‘ਚ ਪੁਲਿਸ ਨੇ ਇੰਦਰਜੀਤ ਸਾਹਨੀ ਵਾਸੀ ਤਾਜਪੁਰ ਰੋਡ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਵੀ ਸਾਢੇ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੂੰ ਇੰਦਰਜੀਤ ਸਾਹਨੀ ਸੰਬੰਧੀ ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਵੱਟਸਐਪ ਨੰਬਰ ‘ਤੇ ਕੁਝ ਵਿਅਕਤੀਆਂ ਵਲੋਂ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਕਾਰਵਾਈ ਕਰਦਿਆਂ ਇੰਦਰਜੀਤ ਨੂੰ ਕਾਬੂ ਕੀਤਾ ਗਿਆ ਹੈ।

ਤੀਜੇ ਅਜਿਹੇ ਮਾਮਲੇ ‘ਚ ਪੁਲਿਸ ਨੇ ਪੰਕਜ ਕੁਮਾਰ ਵਾਸੀ ਮੁੰਡੀਆਂ ਕਲਾਂ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਨੂੰ ਜੀਵਨ ਨਗਰ ਨੇੜਿਓ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਗਾਂਜਾ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ।

Facebook Comments

Trending