Connect with us

ਇੰਡੀਆ ਨਿਊਜ਼

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਜਾਂ ਤਿਹਾੜ ਜੇਲ੍ਹ? ਹਾਈਕੋਰਟ ਦਾ ਕੁਝ ਸਮੇਂ ਬਾਅਦ ਆਵੇਗਾ ਫੈਸਲਾ

Published

on

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੇਗੀ ਜਾਂ ਫਿਰ ਵੀ ਜੇਲ ‘ਚ ਹੀ ਰਹਿਣਗੇ, ਇਸ ਬਾਰੇ ਕੁਝ ਸਮੇਂ ‘ਚ ਫੈਸਲਾ ਹੋ ਜਾਵੇਗਾ। ਦਿੱਲੀ ਹਾਈ ਕੋਰਟ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਯਾਨੀ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਹਾਈਕੋਰਟ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਅੱਜ ਬਾਅਦ ਦੁਪਹਿਰ 3.15 ਵਜੇ ਪਟੀਸ਼ਨ ‘ਤੇ ਫੈਸਲਾ ਸੁਣਾਉਣਗੇ।

ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਤੋਂ ਇਲਾਵਾ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ‘ਚ ਭੇਜੇ ਜਾਣ ਨੂੰ ਵੀ ਚੁਣੌਤੀ ਦਿੱਤੀ ਹੈ। ਈਡੀ ਦੀ ਹਿਰਾਸਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਅਤੇ ਫਿਲਹਾਲ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਦੇ ‘ਸਮੇਂ’ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਇਹ ਲੋਕਤੰਤਰ, ਨਿਰਪੱਖ ਚੋਣਾਂ ਅਤੇ ਬਰਾਬਰ ਮੌਕੇ ਸਮੇਤ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੀ ਉਲੰਘਣਾ ਹੈ।

ਪਿਛਲੀ ਸੁਣਵਾਈ ਵਿੱਚ, ਈਡੀ ਨੇ ਪਟੀਸ਼ਨ ਦਾ ਵਿਰੋਧ ਕੀਤਾ ਸੀ ਅਤੇ ਦਲੀਲ ਦਿੱਤੀ ਸੀ ਕਿ ਅਰਵਿੰਦ ਕੇਜਰੀਵਾਲ ਚੋਣਾਂ ਦੇ ਆਧਾਰ ‘ਤੇ ਗ੍ਰਿਫਤਾਰੀ ਤੋਂ “ਛੋਟ” ਦਾ ਦਾਅਵਾ ਨਹੀਂ ਕਰ ਸਕਦੇ ਕਿਉਂਕਿ ਕਾਨੂੰਨ ਉਨ੍ਹਾਂ ਅਤੇ ਕਿਸੇ ਵੀ ਆਮ ਨਾਗਰਿਕ ‘ਤੇ ਬਰਾਬਰ ਲਾਗੂ ਹੁੰਦਾ ਹੈ। ਈਡੀ ਨੇ 21 ਮਾਰਚ ਨੂੰ ਆਬਕਾਰੀ ਨੀਤੀ ‘ਘਪਲੇ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ‘ਆਪ’ ਨੇਤਾ ਨੂੰ ਈਡੀ ਦੀ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਹੇਠਲੀ ਅਦਾਲਤ ‘ਚ ਪੇਸ਼ ਕਰਨ ਤੋਂ ਬਾਅਦ 1 ਅਪ੍ਰੈਲ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।

ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਇਹ ਨੀਤੀ ਰੱਦ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਸੰਜੇ ਸਿੰਘ ਜ਼ਮਾਨਤ ‘ਤੇ ਬਾਹਰ ਹਨ ਅਤੇ ਮਨੀਸ਼ ਸਿਸੋਦੀਆ ਅਜੇ ਵੀ ਜ਼ਮਾਨਤ ਦੀ ਉਡੀਕ ਕਰ ਰਹੇ ਹਨ।

Facebook Comments

Trending