Connect with us

ਪੰਜਾਬ ਨਿਊਜ਼

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਚਾਰਜ ਸੰਭਾਲਿਆ, ਪੰਜਾਬ ਦੇ ‘ਆਪ’ ਉਮੀਦਵਾਰਾਂ ਦੀ ਬੁਲਾਈ ਮੀਟਿੰਗ

Published

on

ਲੁਧਿਆਣਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ‘ਚ ਪੰਜਾਬ ਤੋਂ ‘ਆਪ’ ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਵਿਧਾਇਕ ਤੇ ਹਲਕਾ ਇੰਚਾਰਜ ਵੀ ਸ਼ਿਰਕਤ ਕਰਨਗੇ।
ਦੱਸਿਆ ਗਿਆ ਹੈ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ‘ਆਪ’ ਦੇ ਲੁਧਿਆਣਾ ਤੋਂ ਉਮੀਦਵਾਰ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਲੁਧਿਆਣਾ ਦੇ ਵਿਧਾਇਕਾਂ ਸਮੇਤ ਦਿੱਲੀ ਲਈ ਰਵਾਨਾ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕੱਲ੍ਹ ਆਪਣੇ ਪੰਜਾਬ ਉਮੀਦਵਾਰਾਂ ਦੀ ਤੀਜੀ ਅਤੇ ਆਖਰੀ ਸੂਚੀ ਜਾਰੀ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ‘ਆਪ’ ਨੇ ਪੰਜਾਬ ਦੀਆਂ 13 ਸੀਟਾਂ ਲਈ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

 

Facebook Comments

Trending