Connect with us

ਪੰਜਾਬੀ

ਆਰੀਆ ਕਾਲਜ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Published

on

Arya College Celebrates World Environment Day

ਲੁਧਿਆਣਾ : ਆਰੀਆ ਕਾਲਜ ਲੁਧਿਆਣਾ ਦੇ ਈਕੋ ਕਲੱਬ ਨੇ ਆਈ.ਕਿਯੂ.ਏ.ਸੀ. ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ ‘ਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਵਿਦਿਆਰਥੀਆਂ ਅਤੇ ਫੈਕਲਟੀ ਨੇ ਉਤਸ਼ਾਹ ਨਾਲ ਇਸ ਹਰਿਆਲੀ ਪਹਿਲਕਦਮੀ ਵਿੱਚ ਹਿੱਸਾ ਲਿਆ ਅਤੇ ਇਨ੍ਹਾਂ ਪੌਦਿਆਂ ਨੂੰ ਨਿਯਮਤ ਰੂਪ ਵਿੱਚ ਪਾਲਣ ਦਾ ਸੰਕਲਪ ਲਿਆ।

ਇਸ ਮੁਹਿੰਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰਣਾਲੀ ਦੀ ਸੰਭਾਲ ਦੇ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਟ ਆਊਟ ਵੀ ਪ੍ਰਦਰਸ਼ਿਤ ਕੀਤੇ। ਪਿ੍ੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਰੁੱਖ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਹਰਿਆਵਲ ਵਧਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

Facebook Comments

Trending