ਆਰੀਆ ਕਾਲਜ ਟੀਚਰਜ਼ ਯੂਨੀਅਨ ਦੀ ਮੀਤ ਪ੍ਰਧਾਨ ਡਾ: ਨਿਧੀ ਅਗਰਵਾਲ ਨੇ ਕਿਹਾ ਕਿ ਯੂਨੀਅਨ ਵੱਲੋਂ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਧਰਨਾ ਦਿੱਤੋ ਜਾ ਰਿਹਾ ਹੈ, ਪਰ ਕਾਲਜ ਪ੍ਰਸ਼ਾਸਨ ਗੂੜ੍ਹੀ ਨੀਂਦ ਸੁੱਤਾ ਹੋਇਆ ਹੈ| ਯੂਨੀਅਨ ਦੇ ਜਨਰਲ ਸਕੱਤਰ ਡਾ: ਰਮਨ ਨਈਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਵੇਂ ਪੇ-ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਹੋਏ ਨੂੰ ਇੱਕ ਸਾਲ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਕਾਲਜ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਵਿੱਚ ਦੇਰੀ ਹੋ ਰਹੀ ਹੈ।
ਯੂਨੀਅਨ ਦੇ ਸੰਯੁਕਤ ਸਕੱਤਰ ਰੋਹਿਤ ਸ਼ਰਮਾ ਨੇ ਕਿਹਾ ਕਿ ਲਗਾਤਾਰ ਤਿੰਨ ਦਿਨ ਧਰਨਾ ਦੇਣ ਦੇ ਬਾਵਜੂਦ ਵੀ ਅਧਿਆਪਨ ਦਾ ਕੰਮ ਬੰਦ ਨਹੀਂ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ ਪਰ ਫਿਰ ਵੀ ਕਾਲਜ ਪ੍ਰਸ਼ਾਸਨ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਤੋਂ ਅਸਮਰੱਥ ਹੈ। ਡਾ: ਮਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਅਸੀਂ ਕਾਲਜ ਵੱਲੋਂ ਦਿੱਤੇ ਸਾਰੇ ਕੰਮ ਪੂਰੀ ਤਰ੍ਹਾਂ ਨਾਲ ਨਿਭਾ ਰਹੇ ਹਾਂ ਅਤੇ ਹੜਤਾਲ ਦੌਰਾਨ ਵੀ ਪੜ੍ਹਾਉਣ ਦਾ ਕੰਮ ਜਾਰੀ ਰੱਖ ਰਹੇ ਹਾਂ |