ਲੁਧਿਆਣਾ : ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾ ਵਿਖੇ ਚੱਲ ਰਹੇ ਜ਼ੋਨ-ਏ ਯੁਵਕ ਮੇਲੇ ਦੇ ਪਹਿਲੇ ਦਿਨ ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਦਿਨ 16 ਇਨਾਮ ਪ੍ਰਾਪਤ ਕੀਤੇ। ਉਨ੍ਹਾਂ ਨੇ ਗਰੁੱਪ ਸ਼ਬਦ, ਗਰੁੱਪ ਸੌਂਗ ਅਤੇ ਮੁਹਾਵਰੇਦਾਰ ਵਾਰਤਾਲਾਪ ਵਿੱਚ ਪਹਿਲਾ ਇਨਾਮ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਪਰਾਂਦਾ ਬਣਾਉਣ, ਗੁੱਡੀਆਂ ਪਟੋਲੇ, ਛਿੱਕੂ ਬਣਾਉਣ ਆਦਿ ਵਿੱਚ ਇਨਾਮ ਜਿੱਤੇ।ਕਾਲਜ ਪਹੁੰਚਣ ‘ਤੇ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਡਾ.ਸੁਖਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ,ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।