ਅਪਰਾਧ

ਲਖੀਮਪੁਰ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਤੇ ਅੰਕਿਤ ਦਾਸ ਦੀ ਗੰਨ ਤੋਂ ਚੱਲੀ ਸੀ ਗੋਲੀ

Published

on

ਤੁਹਾਨੂੰ ਦੱਸ ਦਿੰਦੇ ਹਾਂ ਕਿ ਲਖੀਮਪੁਰ ਹਿੰਸਾ ਮਾਮਲੇ ‘ਚ ਫੋਰੈਂਸਿਕ ਲੈਬ ਦੀ ਰਿਪੋਰਟ ‘ਚ ਗੋਲੀਬਾਰੀ ਦੀ ਪੁਸ਼ਟੀ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਕਰੀਬੀ ਅੰਕਿਤ ਦਾਸ ਕੋਲ ਲਾਇਸੈਂਸੀ ਹਥਿਆਰਾਂ ਦੀ ਬੈਲਿਸਟਿਕ ਰਿਪੋਰਟ ‘ਚ ਗੋਲੀਬਾਰੀ ਦੀ ਪੁਸ਼ਟੀ ਹੋਈ ਹੈ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਟਿਕੁਨੀਆ ‘ਚ ਵਾਪਰੀ ਘਟਨਾ ਦੌਰਾਨ ਲਾਇਸੈਂਸੀ ਹਥਿਆਰਾਂ ਨਾਲ ਗੋਲੀਬਾਰੀ ਵੀ ਹੋਈ ਸੀ। ਦਰਅਸਲ ਟਿਕੂਨਿਆ ਹਿੰਸਾ ਦੌਰਾਨ ਕਿਸਾਨਾਂ ਨੇ ਗੋਲੀਬਾਰੀ ਦਾ ਮੁੱਦਾ ਵੀ ਚੁੱਕਿਆ ਸੀ। ਇਸ ਜਾਂਚ ਲਈ ਲਖੀਮਪੁਰ ਪੁਲੀਸ ਨੇ ਅੰਕਿਤ ਦਾਸ ਦੀ ਰਿਪੀਟਰ ਬੰਦੂਕ, ਪਿਸਤੌਲ ਅਤੇ ਆਸ਼ੀਸ਼ ਮਿਸ਼ਰਾ ਦੀ ਰਾਈਫਲ ਅਤੇ ਰਿਵਾਲਵਰ ਜ਼ਬਤ ਕਰਕੇ ਚਾਰ ਹਥਿਆਰਾਂ ਦੀ ਐਫਐਸਐਲ ਰਿਪੋਰਟ ਮੰਗੀ ਸੀ। ਰਿਪੋਰਟ ਵਿੱਚ ਗੋਲੀਬਾਰੀ ਦੀ ਪੁਸ਼ਟੀ ਕੀਤੀ ਗਈ ਹੈ।

ਉੱਥੇ ਹੀ ਦਰਅਸਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਟਿਕੁਨੀਆ ਵਿਖੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਨਾਂ ਤੇ ਰਜਿਸਟਰਡ ਮਹਿੰਦਰਾ ਥਾਰ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਦੀ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਐਫਆਈਆਰ ਦਰਜ ਹੋਣ ਦੇ ਸੱਤ ਦਿਨਾਂ ਬਾਅਦ ਪਿਛਲੇ ਹਫਤੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਘਟਨਾ ਵਿੱਚ 4 ਕਿਸਾਨਾਂ, ਇੱਕ ਪੱਤਰਕਾਰ ਸਣੇ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਸੀ।

 

Facebook Comments

Trending

Copyright © 2020 Ludhiana Live Media - All Rights Reserved.