Connect with us

ਇੰਡੀਆ ਨਿਊਜ਼

ਲਖੀਮਪੁਰ ਮਾਮਲੇ ‘ਚ ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ

Published

on

ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦਾ ਬੇਟਾ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫਤਰ ਪੇਸ਼ ਹੋ ਗਏ ਹਨ। ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ। ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 25 ਮਿੰਟ ਪਹਿਲਾਂ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਗਏ ਸਨ।

ਉੱਥੇ ਹੀ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਟੀਮ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਚੁੱਕੀ ਸੀ। ਜਾਂਚ ਟੀਮ ਦੇ ਸਾਹਮਣੇ ਆਸ਼ੀਸ਼ ਦੀ ਪੇਸ਼ੀ ਲਈ ਪੁਲਿਸ ਲਾਈਨ ਵਿਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਜਗ੍ਹਾ ਬੈਰੀਕੇਡ ਲਗਾਏ ਗਏ ਹਨ। ਹਰ ਜਗ੍ਹਾ ਪੁਲਿਸ ਮੁਲਾਜ਼ਮ ਤੈਨਾਤ ਕੀਤੀ ਗਈ ਹੈ।

 

Facebook Comments

Trending