Connect with us

ਇੰਡੀਆ ਨਿਊਜ਼

ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ 3 ਦਿਨ ਦੇ ਪੁਲਸ ਰਿਮਾਂਡ ’ਤੇ

Published

on

Ashish Mishra, the main accused in the Lakhimpur violence case, has been remanded in police custody for three days

ਲਖੀਮਪੁੁਰ ਖੀਰੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ’ਚ ਅਦਾਲਤ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਤੇ ਇਸ ਮਾਮਲੇ ’ਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨ ਦੀ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਓਧਰ ਇਸਤਗਾਸਾ ਪੱਖ ਦੇ ਸੀਨੀਅਰ ਵਕੀਲ ਐੱਸ. ਪੀ. ਯਾਦਵ ਦੇ ਹਵਾਲੇ ਤੋਂ ਇਕ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ ਹੈ।

ਇਸ ਮਾਮਲੇ ਵਿਚ ਜਾਂਚ ਦਾ ਜਿੰਮਾ ਸੰਭਾਲ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਆਸ਼ੀਸ਼ ਮਿਸ਼ਰਾ ਦੀ 14 ਦਿਨ ਦੀ ਰਿਮਾਂਡ ਮੰਗੀ ਸੀ। ਆਸ਼ੀਸ਼ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਦੋਹਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਨ ਮਗਰੋਂ ਆਸ਼ੀਸ਼ ਨੂੰ 3 ਦਿਨ ਦੀ ਰਿਮਾਂਡ ’ਤੇ ਭੇਜਿਆ ਗਿਆ ਹੈ। ਇਹ ਰਿਮਾਂਡ 12 ਤੋਂ 15 ਅਕਤੂਬਰ ਤੱਕ ਲਈ ਹੈ।

ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਗੁੱਸੇ ’ਚ ਆਈ ਭੀੜ ਨੇ ਇਨ੍ਹਾਂ ਵਾਹਨਾਂ ਵਿਚ ਸਵਾਰ ਕੁਝ ਲੋਕਾਂ ਦੀ ਕੁੱਟ-ਕੁੱਟ ਕੇ ਕਤਲ ਕਰ ਦਿੱਤਾ।

Facebook Comments

Trending