ਪੰਜਾਬੀ

ਅੱਜ ਮੰਗਲਵਾਰ ਦੁਪਹਿਰ ਤੋਂ ਬਾਅਦ ਆਸ਼ੂ ਨੂੰ ਕੀਤਾ ਜਾਵੇਗਾ ਅਦਾਲਤ ‘ਚ ਪੇਸ਼

Published

on

ਲੁਧਿਆਣਾ : ਟਰਾਂਸਪੋਟੇਸ਼ਨ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਸੋਮਵਾਰ ਦੇਰ ਸ਼ਾਮ ਨੂੰ ਗ੍ਰਿਫ਼ਤਾਰ ਕੀਤੇ ਗਏ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਅੱਜ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰੇਗੀ । ਇਸ ਮਾਮਲੇ ਵਿੱਚ ਠੇਕੇਦਾਰ ਤੇਲੂ ਰਾਮ ਨੂੰ ਪਹਿਲਾਂ ਤੋਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ।

ਇਸ ਕੇਸ ਵਿਚ ਜਗਰੂਪ ਸਿੰਘ, ਸੰਦੀਪ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਹਿੱਸੇਦਾਰ ਵੀ ਸ਼ਾਮਲ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਦੇਰ ਰਾਤ ਆਸ਼ੂ ਦੀ ਤਬੀਅਤ ਵਿਗੜ ਗਈ ਸੀ, ਪਰ ਮੁੱਢਲੀ ਮੈਡੀਕਲ ਸਹਾਇਤਾ ਤੋਂ ਬਾਅਦ ਠੀਕ ਹੋ ਗਏ ।

Facebook Comments

Trending

Copyright © 2020 Ludhiana Live Media - All Rights Reserved.